ਪਿੰਡ ਖੋਜੇਮਾਜਰਾ ਦੇ 23 ਪ੍ਰੀਵਾਰ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ

ਫਤਿਹਗੜ੍ਹ ਸਾਹਿਬ 20 ਸਤੰਬਰ
ਸੂਬੇ ਦੇ ਲੋਕ ਹੁਣ ਇਹ ਭਲੀਭਾਂਤ ਸਮਝ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਇੱਕੋ ਇੱਕ ਅਜਿਹੀ ਸਿਆਸੀ ਜਮਾਤ ਹੈ ਜਿਸ ਨਾਲ ਪੰਜਾਬ ਅਤੇ ਪੰਜਾਬੀਅਤ ਦਾ ਭਲਾ ਹੋ ਸਕਦਾ ਹੈ। ਇਹੋ ਕਾਰਨ ਹੈ ਕਿ ਵੱਖ-ਵੱਖ ਪਾਰਟੀਆਂ ਦੇ ਲੋਕ ਆਪਣੀਆਂ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਭੁੱਟਾ ਨੇ ਅੱਜ ਪਿੰਡ ਖੋਜੇ ਮਾਜਰਾ ਵਿਖੇ ਇੱਕ ਸਮਾਗਮ ਦੌਰਾਨ ਕੀਤਾ।
ਸ. ਭੁੱਟਾ ਪਿੰਡ ਖੋਜੇ ਮਾਜਰਾ ਦੇ ਪਰਿਵਾਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਲਈ ਕਰਵਾਏ ਸਮਾਗਮ ਦੌਰਾਨ ਪਾਰਟੀ ਵਿੱਚ ਸ਼ਾਮਿਲ ਹੋਏ ਵਰਕਰਾਂ ਦਾ ਸਨਮਾਨ ਕਰਨ ਲਈ ਪਹੁੰਚੇ ਸਨ। ਉਹਨਾਂ ਦੱਸਿਆ ਕਿ ਅੱਜ ਇਸ ਪਿੰਡ ਦੇ 23 ਪਰਿਵਾਰ ਨਰਿੰਦਰ ਸਿੰਘ ਨਿੰਦੀ, ਸੁਖਵਿੰਦਰ ਸਿੰਘ, ਰਣਜੀਤ ਸਿੰਘ ਜੀਤੀ, ਅਮਰਜੀਤ ਕੌਰ, ਹਰਜਿੰਦਰ ਕੌਰ, ਅਮਰ ਕੌਰ, ਬਲਜਿੰਦਰ ਕੌਰ, ਮਨਜੀਤ ਕੌਰ, ਲਵਿੰਦਰ ਕੌਰ, ਗੁਰਮੀਤ ਕੌਰ, ਅਮਰਜੀਤ ਕੌਰ, ਪ੍ਰਕਾਸ਼ ਕੌਰ, ਜਸਪ੍ਰੀਤ ਕੌਰ, ਜਸਵਿੰਦਰ ਕੌਰ, ਸਤਨਾਮ ਕੌਰ, ਜਸਵੀਰ ਕੌਰ, ਬਲਜੀਤ ਕੌਰ, ਗੁਰਵਿੰਦਰ ਸਿੰਘ, ਹਰਜਿੰਦਰ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ, ਜੋਗੀ ਖਾਨ, ਇਸਲਾਮ ਖਾਨ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ।ਹਲਕਾ ਇੰਚਾਰਜ ਨੇ ਕਿਹਾ ਕਿ ਪਾਰਟੀ ਦੇ ਸਮੂਹ ਆਗੂ ਪੂਰੀ ਮਿਹਨਤ ਤੇ ਲਗਨ ਨਾਲ ਪਾਰਟੀ ਨਾਲ ਲੋਕਾਂ ਨੂੰ ਜੋੜ ਰਹੇ ਹਨ ਅਤੇ ਅੱਜ ਇਹ ਸਮਾਗਮ ਪਾਰਟੀ ਦੇ ਬੀਸੀ ਵਿੰਗ ਦੇ ਫਤਿਹਗੜ੍ਹ ਸਾਹਿਬ ਤੋਂ ਪ੍ਰਧਾਨ ਜਰਨੈਲ ਸਿੰਘ ਖਾਲਸਾ ਦੀ ਪ੍ਰੇਰਨਾ ਸਦਕਾ ਹੋਇਆ ਹੈ ਜਿਨਾਂ ਨੇ ਇਹ 23 ਪਰਿਵਾਰਾਂ ਨੂੰ ਪਾਰਟੀ ਨਾਲ ਜੋੜਨ ਦਾ ਮਹੱਤਵਪੂਰਨ ਰੋਲ ਨਿਭਾਇਆ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਪਣੇ ਸਾਢੇ ਚਾਰ ਸਾਲ ਦੇ ਸਮੇਂ ਦੌਰਾਨ ਪੂਰੀ ਤਰ੍ਹਾਂ ਫੇਲ ਹੋਈ ਹੈ ਜਿਸ ਕਾਰਨ ਪੰਜਾਬ ਦੇ ਲੋਕ ਇਹਨਾਂ ਦੇ ਝੂਠੇ ਵਾਦਿਆਂ ਅਤੇ ਗੱਪਾਂ ਤੋਂ ਪੂਰੀ ਤਰਹਾਂ ਨਿਰਾਸ਼ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕੋ ਇੱਕ ਸਿਆਸੀ ਜਮਾਤ ਹੈ ਜਿਸ ਦੇ ਪੰਜਾਬ ਲਈ ਲੰਮਾ ਸਮਾਂ ਸੰਘਰਸ਼ ਕੀਤਾ ਹੈ ਅਤੇ ਪੰਜਾਬੀਆਂ ਨੂੰ ਚੜਦੀ ਕਲਾ ਵਿੱਚ ਰੱਖਣ ਲਈ ਬੇਮਿਸਾਲ ਸਕੀਮਾਂ ਸ਼ੁਰੂ ਕੀਤੀਆਂ ਸਨ।ਉਹਨਾਂ ਕਿਹਾ ਕਿ ਪਾਰਟੀ ਵਿੱਚ ਜੁੜੇ ਲੋਕ ਪਾਰਟੀ ਨੂੰ ਹੋਰ ਮਜਬੂਤ ਕਰਨ ਵਾਸਤੇ ਹਲਕੇ ਦੇ ਲੋਕਾਂ ਦੇ ਘਰ ਘਰ ਜਾਣਗੇ ਅਤੇ ਉਹਨਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਲਈ ਪ੍ਰੇਰਿਤ ਕਰਨਗੇ। ਉਹਨਾਂ ਕਿਹਾ ਕਿ ਲੋਕ ਝੂਠੀਆਂ ਪਾਰਟੀਆਂ ਤੋਂ ਦੁਖੀ ਹੋ ਚੁੱਕੇ ਹਨ ਕਿਉਂਕਿ ਜਿਸ ਜਿਹੜੀਆਂ ਆਸਾਂ ਤੇ ਉਮੀਦਾਂ ਨਾਲ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੋਣਾਂ ਵਿੱਚ ਜਿੱਤ ਦਵਾਈ ਸੀ ਉਹਨਾਂ ਉਮੀਦਾਂ ਉੱਤੇ ਇਹ ਪਾਰਟੀ ਖਰੀ ਨਹੀਂ ਉਤਰੀ ਜਿਸ ਦਾ ਨਤੀਜਾ 2027 ਦੀਆਂ ਚੋਣਾਂ ਵਿੱਚ ਸਭ ਦੇ ਸਾਹਮਣੇ ਆ ਜਾਵੇਗਾ।ਇਸ ਮੌਕੇ ਜਗਦੀਪ ਸਿੰਘ ਹੁਸੈਨਪੁਰ ਸਰਕਲ ਪ੍ਰਧਾਨ ਬਦੋਸ਼ੀ, ਹਰਵਿੰਦਰ ਸਿੰਘ ਖੋਜੇ ਮਾਜਰਾ ਸਰਕਲ ਪ੍ਰਧਾਨ ਯੂਥ ਵਿੰਗ ਬਧੋਛੀ, ਗੁਰਦੇਵ ਸਿੰਘ, ਅਜੈਬ ਸਿੰਘ, ਰਾਮ ਲਾਲ, ਨਿਰਮਲ ਸਿੰਘ, ਹਰਨੇਕ ਸਿੰਘ, ਚਰਨ ਸਿੰਘ, ਬਾਵਾ ਸਿੰਘ ਆਦਿ ਹਾਜਰ ਸਨ।

